ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਪੰਥਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਬੇਅਦਬੀ ਵਿਰੁੱਧ ਨਵਾਂ ਕਾਨੂੰਨ ਪੰਥਕ ਸਹਿਮਤੀ ਤੋਂ ਬਿਨਾਂ ਬਣਾਇਆ ਗਿਆ ਹੈ, ਇਸ ਲਈ ਇਹ ਮਨਜ਼ੂਰਯੋਗ ਨਹੀਂ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵੋੱਚ ਭੂਮਿਕਾ ਅਤੇ ਪੰਥਕ ਪਰੰਪਰਾਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਸ ਮਾਮਲੇ ‘ਤੇ ਸਪੀਕਰ ਸੰਧਵਾਂ ਨੂੰ 8 ਮਈ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ, ਤਾਂ ਜੋ ਉਹ ਆਪਣਾ ਪੱਖ ਰੱਖ ਸਕਣ।
ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਆਗੂ ਬਿਕਰਮਜੀਤ ਸਿੰਘ ਪਾਸੀ ਨੇ ਸਰਕਾਰ ਦੇ ਬੇਅਦਬੀ ਵਿਰੋਧੀ ਕਾਨੂੰਨ ਦਾ ਸਮਰਥਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਹੱਕ ਵਿੱਚ ਹੈ ਅਤੇ ਇਸ ਨਾਲ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸੰਭਵ ਹੋਵੇਗੀ।
