ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰਾ  ਪ੍ਰਿਯੰਕਾ ਚੋਪੜਾ, ਲੰਗਰ ਹਾਲ ‘ਚ ਨਿਭਾਈ ਸੇਵਾ 

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਬੀਤੀ ਕੱਲ੍ਹ ਯਾਨੀ ਕਿ ਐਤਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ । ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਲੰਗਰ ਹਾਲ ਵਿੱਚ ਲਗਭਗ ਡੇਢ ਘੰਟੇ ਤੱਕ ਭਾਂਡੇ ਮਾਂਜਣ ਦੀ ਸੇਵਾ ਕੀਤੀ। ਸੇਵਾ ਦੇ ਨਾਲ-ਨਾਲ ਉਨ੍ਹਾਂ ਨੇ ਲੰਗਰ ਦੇ ਹੋਰ ਕੰਮਾਂ ਵਿੱਚ ਵੀ ਆਪਣਾ ਸਹਿਯੋਗ ਦਿੱਤਾ। ਪ੍ਰਿਯੰਕਾ ਚੋਪੜਾ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਆਪਣੀ ਆਉਣ ਵਾਲੀ ਫਿਲਮ ‘ਅਮਰੀ’ ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਸੀ। ਬੀਤੀ ਰਾਤ ਸ਼ੂਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਉਹ ਸਿੱਧਾ ਗੁਰੂ ਘਰ ਆਸ਼ੀਰਵਾਦ ਲੈਣ ਪਹੁੰਚ ਗਈ।

ਗੁਰੂ ਘਰ ਵਿੱਚ ਹਾਜ਼ਰੀ ਦੌਰਾਨ ਪ੍ਰਿਯੰਕਾ ਚੋਪੜਾ ਨੇ ਮਰਿਆਦਾ ਦਾ ਪੂਰਾ ਖ਼ਿਆਲ ਰੱਖਿਆ। ਉਹ ਚਿੱਟੇ ਰੰਗ ਦੇ ਸੂਟ ਵਿੱਚ ਨਜ਼ਰ ਆਈ ਅਤੇ ਉਨ੍ਹਾਂ ਨੇ ਆਪਣਾ ਸਿਰ ਦੁਪੱਟੇ ਨਾਲ ਢੱਕਿਆ ਹੋਇਆ ਸੀ। ਪ੍ਰਿਯੰਕਾ ਨੇ ਇੱਕ ਆਮ ਸ਼ਰਧਾਲੂ ਵਾਂਗ ਲਾਈਨ ਵਿੱਚ ਲੱਗ ਕੇ ਦਰਸ਼ਨ ਕੀਤੇ। ਦੱਸਣਯੋਗ ਹੈ ਕਿ ਪਿਛਲੇ 12 ਦਿਨਾਂ ਵਿੱਚ ਇਹ ਉਨ੍ਹਾਂ ਦੀ ਦੂਜੀ ਯਾਤਰਾ ਹੈ। ਇਸ ਤੋਂ ਪਹਿਲਾਂ ਉਹ 31 ਮਾਰਚ ਨੂੰ ਵੀ ਇੱਥੇ ਆਈ ਸੀ ਅਤੇ ਉਸ ਸਮੇਂ ਵੀ ਉਨ੍ਹਾਂ ਨੇ ਲੰਗਰ ਹਾਲ ਵਿੱਚ ਸੇਵਾ ਨਿਭਾਈ ਸੀ।

More From Author

ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਸੈਸ਼ਨ, ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਬਿੱਲ ਕੀਤਾ ਜਾਵੇਗਾ ਪਾਸ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਨੂੰ ਦਿੱਤੀ ਧਮਕੀ, ਕਿਹਾ – ਜੇ ਈਰਾਨ ਦੀ ਮਦਦ ਕੀਤੀ ਤਾਂ ਅਸੀਂ 50% ਟੈਰਿਫ ਲਗਾਵਾਂਗੇ

Leave a Reply

Your email address will not be published. Required fields are marked *