ਚੰਡੀਗੜ੍ਹ – ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਥਕ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਹੋਣਗੇ CM ਚਿਹਰਾ, ਇਕ ਹਿੰਦੂ ਤੇ ਇਕ ਦਲਿਤ ਉਪ ਮੁੱਖ ਮੰਤਰੀ ਬਣਾਵਾਂਗੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਲੁੱਟ ਖੋਹ, ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋ ਛੁਟਕਾਰਾ ਦਿਲਾਉਣ ਵਾਸਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸੱਤਾਂ ਵਿੱਚ ਲਿਆਉਣਾ ਜ਼ਰੂਰੀ ਹੈ। ਇਸ ਦੌਰਾਨ ਉਹਨਾਂ ਨੇ ਪ੍ਰੋਗਰਾਮ ਦੇ ਆਯੋਜਕ ਗੁਰਪ੍ਰੀਤ ਸਿੰਘ ਸੋਨੂੰ ਅਤੇ ਸਥਾਨਕ ਲੀਡਰਸ਼ਿਪ ਦੀ ਸ਼ਲਾਘਾ ਕੀਤੀ।
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਲੁਧਿਆਣਾ ਵਿਚ ਕੀਤੇ ਗਏ ਵਿਸ਼ਾਲ ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਅਤੇ ਇੱਕ ਹਿੰਦੂ ਤੇ ਇੱਕ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ। ਇਹ ਪੰਥਕ ਇਕੱਠ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੋਨੂੰ ਵੱਲੋਂ ਕੀਤਾ ਗਿਆ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਸਮਾਜ ਦੇ ਸਾਰੇ ਵਰਗਾਂ ਦੀ ਭਾਗੀਦਾਰੀ ਵਿੱਚ ਭਰੋਸਾ ਰੱਖਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਲੁੱਟ ਖੋਹ, ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋ ਛੁਟਕਾਰਾ ਦਿਲਾਉਣ ਵਾਸਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸੱਤਾਂ ਵਿੱਚ ਲਿਆਉਣਾ ਜ਼ਰੂਰੀ ਹੈ। ਇਸ ਦੌਰਾਨ ਉਹਨਾਂ ਨੇ ਪ੍ਰੋਗਰਾਮ ਦੇ ਆਯੋਜਕ ਗੁਰਪ੍ਰੀਤ ਸਿੰਘ ਸੋਨੂੰ ਅਤੇ ਸਥਾਨਕ ਲੀਡਰਸ਼ਿਪ ਦੀ ਸ਼ਲਾਘਾ ਕੀਤੀ।
