
ਪੰਜਾਬੀ ਸਿੰਗਰ ਮਨਕੀਰਤ ਔਲਖ ਇੰਨੀਂ ਦਿਨੀਂ ਭਾਰਤ ‘ਚ ਹਨ। ਉਹ ਆਪਣੀ ਆਉਣ ਵਾਲੀ ਫ਼ਿਲਮ ‘ਬਰਾਊਨ ਬੁਆਏਜ਼’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਇਸ ਦੌਰਾਨ ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫ਼ੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਮਨਕੀਰਤ ਔਲਖ ਨੇ ਆਪਣੇ ਬੇਟੇ ਇਮਤਿਆਜ਼ ਸਿੰਘ ਔਲਖ ਦੀ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਦਾ ਕਿਊਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਫ਼ੈਨਜ਼ ਇਮਤਿਆਜ਼ ਦੇ ਇਸ ਕਿਊਟ ਅੰਦਾਜ਼ ‘ਤੇ ਖੂਬ ਪਿਆਰ ਬਰਸਾ ਰਹੇ ਹਨ। ਦਸ ਦਈਏ ਕਿ ਮਨਕੀਰਤ ਔਲਖ ਹਾਲ ਹੀ ;ਚ ਭਾਰਤ ਪਰਤੇ ਹਨ। ਦਿੱਲੀ ‘ਚ ਗਾਇਕ ਦਾ ਲਾਈਵ ਸ਼ੋਅ ਸੀ। ਇਸ ਦੇ ਨਾਲ ਨਾਲ ਉਹ ‘ਬਰਾਊਨ ਬੁਆਏਜ਼’ ਫ਼ਿਲਮ ਦੀ ਸ਼ੂਟਿੰਗ ਕਰਨ ‘ਚ ਬਿਜ਼ੀ ਹਨ। ਇਸ ਦੌਰਾਨ ਉਹ ਸ਼ੂਟਿੰਗ ਦੇ ਸੈੱਟ ਤੋਂ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।