ਉਪ ਰਾਸ਼ਟਰਪਤੀ ਜਗਦੀਪ ਧਨਖੜ ਕਤਰ ਵਿੱਚ ਐਤਵਾਰ ਤੋਂ ਸ਼ੁਰੂ ਹੋ ਰਹੇ ਫੀਫਾ ਵਿਸ਼ਵ ਕੱਪ ਦੇ ਉਦਘਾਟਨੀ ਸਮਾਗਮ ’ਚ ਸ਼ਿਰਕਤ ਕਰਨਗੇ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸ੍ਰੀ ਧਨਖੜ ਕਤਰ ਦੇ ਸ਼ਾਸਕ ਸ਼ੇਖ ਤਮੀਮ ਬਿਨ ਹਮਾਦ ਅਲ ਥਾਨੀ ਦੇ ਸੱਦੇ ’ਤੇ 20-21 ਨਵੰਬਰ ਨੂੰ ਕਤਰ ਦਾ ਦੌਰਾ ਕਰਨਗੇ। ਕਤਰ ਵਿੱਚ ਫੁਟਬਾਲ ਵਿਸ਼ਵ ਕੱਪ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਇਲਾਵਾ ਉਪ ਰਾਸ਼ਟਰਪਤੀ ਧਨਖੜ ਉਥੇ ਰਹਿੰਦੇ ਭਾਰਤੀ ਪਰਵਾਸੀ ਭਾਈਚਾਰੇ ਨੂੰ ਵੀ ਮਿਲਣਗੇ। ਭਾਰਤ ਦੀ ਊਰਜਾ ਸੁਰੱਖਿਆ ਵਿੱਚ ਕਤਰ ਅਹਿਮ ਭਾਈਵਾਲ ਦੀ ਭੂਮਿਕਾ ਨਿਭਾਉਂਦਾ ਹੈ। ਦੋਵੇਂ ਮੁਲਕ ਅਗਲੇ ਸਾਲ ਆਪਣੇ ਕੂਟਨੀਤਕ ਰਿਸ਼ਤਿਆਂ ਦੀ ਸਥਾਪਤੀ ਦੇ 50 ਸਾਲਾਂ ਦਾ ਜਸ਼ਨ ਮਨਾਉਣਗੇ। ਕਤਰ ਵਿੱਚ 8.4 ਲੱਖ ਤੋਂ ਵੱਧ ਭਾਰਤੀ ਹਨ।
Related Stories
January 7, 2023