ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਮਈ 2026

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਮਈ 2026

ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥ ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥ ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥

               ਅਰਥ

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥

ਅਰਥ :- ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ, ਘਰ ੩ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ। ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ ॥੧॥ ਹੇ ਭਾਈ! ਪਰਮਾਤਮਾ ਹੀ ਭਗਤਾਂ ਲਈ (ਉੱਚੀ) ਜਾਤਿ ਹੈ, ਪਰਮਾਤਮਾ ਹੀ ਉਹਨਾਂ ਦੀ ਇੱਜ਼ਤ ਹੈ। ਭਗਤ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ। ਭਗਤ (ਸਦਾ) ਹਰੀ ਦੀ ਭਗਤੀ ਕਰਦੇ ਹਨ, ਆਪਣੇ ਅੰਦਰੋਂ ਆਪਾ-ਭਾਵ (ਭੀ) ਦੂਰ ਕਰ ਲੈਂਦੇ ਹਨ, ਕਿਉਂਕਿ ਉਹਨਾਂ ਨੇ ਗੁਣਾਂ ਤੇ ਅਉਗਣਾਂ ਦੀ ਪਰਖ ਕਰ ਲਈ ਹੁੰਦੀ ਹੈ (ਉਹਨਾਂ ਨੂੰ ਪਤਾ ਹੁੰਦਾ ਹੈ ਕਿ ਹਉਮੈ ਅਉਗਣ ਹੈ)। ਜੇਹੜਾ ਮਨੁੱਖ ਗੁਣ ਤੇ ਅਉਗਣ ਦੀ ਪਰਖ ਕਰ ਲੈਂਦਾ ਹੈ, ਅਤੇ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰਹਿਣ ਕਰ ਕੇ ਪ੍ਰਭੂ ਦੀ ਭਗਤੀ ਪਿਆਰੀ ਲੱਗਦੀ ਹੈ। ਜੇਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ ਗ੍ਰਿਹਸਤ ਵਿਚ ਹੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ। ਹੇ ਨਾਨਕ! ਇਹੋ ਜਿਹੇ ਭਗਤ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ ॥੨॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਆਪਣੇ ਵਲੋਂ) ਪ੍ਰਭੂ ਦੀ ਭਗਤੀ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ। ਉਹ ਮਨੁੱਖ ਹਉਮੈ ਵਿਚ, ਮਾਇਆ ਦੇ ਰੋਗ ਵਿਚ, ਫਸੇ ਰਹਿੰਦੇ ਹਨ, ਆਤਮਕ ਮੌਤ ਸਹੇੜ ਕੇ ਉਹ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਦੁੱਖ ਚੰਬੜਿਆ ਰਹਿੰਦਾ ਹੈ। ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਦੁਨੀਆ ਖ਼ੁਆਰ ਹੁੰਦੀ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਭੀ ਅਸਲੀਅਤ ਨੂੰ ਨਹੀਂ ਸਮਝਦਾ। ਭਗਤੀ ਤੋਂ ਸੱਖਣਾ ਸਾਰਾ ਜਗਤ ਹੀ ਭਟਕਦਾ ਫਿਰਦਾ ਹੈ, ਤੇ, ਆਖ਼ਰ ਹੱਥ ਮਲਦਾ (ਦੁਨੀਆ ਤੋਂ) ਜਾਂਦਾ ਹੈ। ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ ਕਿ ਪਰਮਾਤਮਾ ਦਾ ਨਾਮ ਹੀ ਸਦਾ ਕਾਇਮ ਰਹਿਣ ਵਾਲਾ ਹੈ। ਹੇ ਨਾਨਕ! ਨਾਮ ਵਿਚ ਜੁੜਿਆਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਅਤੇ, ਮਾਇਆ ਦੇ ਮੋਹ ਵਿਚ ਮਨੁੱਖ ਇੱਜ਼ਤ ਗਵਾ ਲੈਂਦਾ ਹੈ ॥੩॥ ਪਰਮਾਤਮਾ ਦੇ ਗੁਣ ਸਦਾ ਗਾਂਦੇ ਰਹਿਣ ਕਰ ਕੇ ਭਗਤਾਂ ਦੇ ਹਿਰਦੇ-ਘਰ ਵਿਚ ਇਹ ਆਹਰ ਸਦਾ ਲਈ ਬਣਿਆ ਰਹਿੰਦਾ ਹੈ। ਭਗਤੀ ਦਾ ਖ਼ਜ਼ਾਨਾ ਪਰਮਾਤਮਾ ਨੇ ਆਪ ਹੀ ਆਪਣੇ ਭਗਤਾਂ ਨੂੰ ਦਿੱਤਾ ਹੋਇਆ ਹੈ, (ਇਸ ਦੀ ਬਰਕਤਿ ਨਾਲ ਉਹ) ਦੁਖਦਾਈ ਮੌਤ ਦੇ ਡਰ ਨੂੰ ਮਾਰ-ਮੁਕਾ ਕੇ (ਪਰਮਾਤਮਾ ਵਿਚ) ਲੀਨ ਰਹਿੰਦੇ ਹਨ। ਦੁਖਦਾਈ ਮੌਤ ਦੇ ਡਰ ਨੂੰ ਮੁਕਾ ਕੇ ਭਗਤ ਪਰਮਾਤਮਾ ਵਿਚ ਲੀਨ ਰਹਿੰਦੇ ਹਨ, ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਦੇ ਹਨ, (ਪਰਮਾਤਮਾ ਪਾਸੋਂ ਭਗਤ) ਸਦਾ ਕਾਇਮ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰ ਲੈਂਦੇ ਹਨ। ਇਹ ਖ਼ਜ਼ਾਨਾ ਅਮੁੱਕ ਹੈ, ਕਦੇ ਨਹੀਂ ਮੁੱਕਦਾ। ਪਰਮਾਤਮਾ ਨੇ ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕੇ ਹੋਇਆਂ ਨੂੰ ਇਹ ਖ਼ਜ਼ਾਨਾ ਦੇ ਦਿੱਤਾ। (ਇਸ ਖ਼ਜ਼ਾਨੇ ਦਾ ਸਦਕਾ) ਭਗਤ ਸਦਾ ਹੀ ਉੱਚੇ ਆਤਮਕ ਮੰਡਲ ਵਿਚ ਟਿਕੇ ਰਹਿੰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਹੇ ਨਾਨਕ! ਪਰਮਾਤਮਾ ਆਪ ਹੀ ਮੇਹਰ ਕਰ ਕੇ ਉਹਨਾਂ ਨੂੰ ਚਰਨਾਂ ਵਿਚ ਜੋੜੀ ਰੱਖਦਾ ਹੈ, ਹਰੇਕ ਜੁਗ ਵਿਚ ਉਹ ਸੋਭਾ ਖੱਟਦੇ ਹਨ ॥੪॥੧॥੨॥

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ
ਡਿਠੇ ਸਭੇ ਥਾਵ ਨਹੀ ਤੁਧ ਜੇਹਿਆ

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

WaheGuru Ji Ka Khalsa
WaheGuru Ji Ki Fateh Ji

More From Author

IPL 🏏 MI vs LSG # ਮੁੰਬਈ ਕੋਲ ਅੱਜ ਆਖਰੀ ਮੌਕਾ, ਅੱਜ ਦਾ ਮੈਚ ਕਰੋ ਜਾਂ ਮਾਰੋ 

IPL ‘ਚ ਮੁੰਬਈ ਦਾ ਸਭ ਤੋਂ ਵੱਡਾ ਰਨ ਚੇਜ਼, ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ

Leave a Reply

Your email address will not be published. Required fields are marked *