PSEB ਨੇ 10ਵੀਂ ਜਮਾਤ ਦੇ ਨਤੀਜਿਆਂ ਦਾ ਕੀਤਾ ਐਲਾਨ, ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ‘ਚੋਂ ਕੀਤਾ TOP  

PSEB ਨੇ 10ਵੀਂ ਜਮਾਤ ਦੇ ਨਤੀਜਿਆਂ ਦਾ ਕੀਤਾ ਐਲਾਨ, ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ‘ਚੋਂ ਕੀਤਾ TOP  

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ (99.38%) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ ਹੈ ਜਦੋਂਕਿ ਸ਼ਹਿਰੀ ਖੇਤਰਾਂ ਵਿੱਚ ਇਹ 92.98% ਰਹੀ ਹੈ।

ਇੱਥੇ ਅੱਜ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਨਤੀਜੇ ਦੀ ਸ਼ਲਾਘਾ ਕਰਦਿਆਂ ਇਸਨੂੰ ਜ਼ਮੀਨੀ ਪੱਧਰ ‘ਤੇ ‘ਸਿੱਖਿਆ ਕ੍ਰਾਂਤੀ’ ਦੇ ਅਮਲ ਵਿੱਚ ਆਉਣ ਦਾ ਸਬੂਤ ਦੱਸਿਆ।

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ (99.38%) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਬੇਹੱਦ ਸਖ਼ਤ ਮੁਕਾਬਲੇ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ (ਰੂਪਨਗਰ) ਦੇ ਮਨੀਮਹੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ (99.23%) ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਚੀਫ਼ ਖ਼ਾਲਸਾ ਦੀਵਾਨ, ਮਾਡਲ ਟਾਊਨ, ਹੁਸ਼ਿਆਰਪੁਰ ਦੀ ਰੀਆ ਰਾਨੀ ਨੇ 650 ਵਿੱਚੋਂ 645 ਅੰਕ (99.23%) ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 2,69,505 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿੱਚੋਂ 2,54,744 ਵਿਦਿਆਰਥੀ ਪਾਸ ਹੋਏ ਹਨ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ 94.52% ਰਹੀ ਹੈ। ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀ ਵਿਦਿਆਰਥੀਆਂ ਨੂੰ ਪਿੱਛੇ ਛੱਡ ਦਿੱਤਾ ਹੈ, ਜਿਸ ਵਿੱਚ ਪੇਂਡੂ ਖੇਤਰ ਦੇ 1,74,958 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ 1,66,830 ਪਾਸ ਹੋਏ, ਜਿਨ੍ਹਾਂ ਦੀ ਪਾਸ ਦਰ 95.35% ਰਹੀ। ਸ਼ਹਿਰੀ ਖੇਤਰਾਂ ਵਿੱਚ 94,547 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 87,914 ਵਿਦਿਆਰਥੀ ਪਾਸ ਹੋਏ, ਜਿਸ ਨਾਲ ਉਨ੍ਹਾਂ ਦੀ ਪਾਸ ਦਰ 92.98% ਦਰਜ ਕੀਤੀ ਗਈ।

 

 

More From Author

Breaking# CM ਭਗਵੰਤ ਮਾਨ ਦੇ ਭਰਾ ਭਾਜਪਾ ‘ਚ ਹੋਏ ਸ਼ਾਮਲ, ਪਾਰਟੀ ਪ੍ਰਧਾਨ ਸੁਨੀਲ ਜਾਖੜ ਅਤੇ CM ਸ਼ੈਣੀ ਨੇ ਪਾਰਟੀ ‘ਚ ਕਰਵਾਇਆ ਸ਼ਾਮਲ

ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

Leave a Reply

Your email address will not be published. Required fields are marked *