ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਮਈ 2026

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਮਈ 2026

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥ ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ

ਡਿਠੇ ਸਭੇ ਥਾਵ ਨਹੀ ਤੁਧ ਜੇਹਿਆ

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ

 

 

More From Author

Breaking# CBI ਦੇ ਪੰਜਾਬ ਵਿਜੀਲੈਂਸ ਚੀਫ ਦੇ ਰੀਡਰ ਵਿਰੁੱਧ ਰਿਸ਼ਵਤ ਮਾਮਲੇ ‘ਚ ਕੀਤਾ ਮੁਕਦਮਾ ਦਰਜ  

ਪੰਜਾਬ ਕਿੰਗਜ਼ ਲਗਾਤਾਰ ਹਾਰੀ ਚੌਥਾ ਮੈਚ, ਦਿੱਲੀ ਨੇ 3 ਵਿਕਟਾਂ ਨਾਲ ਹਰਾਇਆ 

Leave a Reply

Your email address will not be published. Required fields are marked *