ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ‘ਆਪ’ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ।

ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਜ਼ਨ ਵਿੱਚ ਵਿਸ਼ਵਾਸ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਲਗਾਤਾਰ ਆਪਣਾ ਆਧਾਰ ਮਜ਼ਬੂਤ ​​ਕਰ ਰਹੀ ਹੈ।

ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ ‘ਆਪ’ ਦੀ ਇਮਾਨਦਾਰ ਤੇ ਵਿਕਾਸ ਮੁਖੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ‘ਆਪ’ ਸਰਕਾਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।ਆਮ ਆਦਮੀ ਪਾਰਟੀ ਨੇ ਅਨਿਲ ਕੁਮਾਰ ਸੇਠੀ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜਥੇਬੰਦੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ।

More From Author

ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਮੰਗ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ, ਮਨੁੱਖਤਾ ਦੇ ਆਧਾਰ ‘ਤੇ ਰਾਹਤ ਦੀ ਕੀਤੀ ਮੰਗ

ਕ੍ਰਿਕਟਰ ਆਰਵ ਮੋਬਾਈਲ ਕੰਪਨੀ ਦੇ ਬਣੇ ਬ੍ਰਾਂਡ ਅੰਬੈਸਡਰ

Leave a Reply

Your email address will not be published. Required fields are marked *