ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਫਾਇਰਿੰਗ ਦਾ ਦਾਅਵਾ, ਲਾਰੈਂਸ ਬਿਸ਼ਨੋਈ ਗੈਂਗ ਦਾ ਨਾਮ ਆਇਆ ਸਾਹਮਣੇ

ਪੰਜਾਬੀ ਗਾਇਕ Diljit Dosanjh ਦੇ ਮੈਨੇਜਰ ਦੇ ਘਰ ‘ਤੇ ਗੋਲੀਬਾਰੀ ਹੋਣ ਦੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਹਰਿਆਣਾ ਦੇ ਗੌਂਡਰ ਪਿੰਡ ਵਿੱਚ ਇਹ ਘਟਨਾ ਵਾਪਰੀ ਦੱਸੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ।

ਸੋਸ਼ਲ ਮੀਡੀਆ ‘ਤੇ ਟਾਈਸਨ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਨਾਮ ਨਾਲ ਇੱਕ ਪੋਸਟ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਸ ਹਮਲੇ ਦੀ ਗੱਲ ਕਹੀ ਗਈ ਹੈ। ਹਾਲਾਂਕਿ ਇਸ ਪੋਸਟ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਅਤੇ ਨਾ ਹੀ ਪੁਲਿਸ ਵੱਲੋਂ ਇਸ ਬਾਰੇ ਕੋਈ ਪੱਕਾ ਬਿਆਨ ਜਾਰੀ ਕੀਤਾ ਗਿਆ ਹੈ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਗੋਲੀਬਾਰੀ ਦੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਵਾਇਰਲ ਹੋ ਰਹੀ ਸੋਸ਼ਲ ਮੀਡੀਆ ਪੋਸਟ ਕਿੰਨੀ ਸੱਚੀ ਹੈ।

More From Author

ਕ੍ਰਿਕਟਰ ਆਰਵ ਮੋਬਾਈਲ ਕੰਪਨੀ ਦੇ ਬਣੇ ਬ੍ਰਾਂਡ ਅੰਬੈਸਡਰ

IPL 2026, PBKS vs MI # ਪੰਜਾਬ ਨੇ ਮੁੰਬਈ ਨੂੰ 201 ਦੌੜਾਂ ਦਾ ਦਿੱਤਾ ਟੀਚਾ, Prabhsimran ਨੇ ਜੜ੍ਹਿਆ ਅਰਧ ਸੈਂਕੜਾ

Leave a Reply

Your email address will not be published. Required fields are marked *