2027 ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ # ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ। ਰੱਖੜਾ ਦੇ ਪਰਿਵਾਰਕ ਮੈਂਬਰ ਅਤੇ ਕਈ ਸਮਰਥਕ ਵੀ ਉਨ੍ਹਾਂ ਦੇ ਨਾਲ ‘ਆਪ’ ਵਿੱਚ ਸ਼ਾਮਲ ਹੋਏ।

ਰੱਖੜਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਈ ਦਾ ਦਿਨ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਅਹਿਮ ਦਿਨ ਵਜੋਂ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸੇਵਾ ਨੂੰ ਸਮਰਪਿਤ ਇੱਕ ਸਾਫ਼-ਸੁਥਰੇ ਅਤੇ ਸਤਿਕਾਰਤ ਅਕਸ ਵਾਲੀ ਸ਼ਖ਼ਸੀਅਤ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋਈ ਹੈ। ਮਾਨ ਨੇ ਕਿਹਾ ਕਿ ਰੱਖੜਾ ਕੋਲ ਆਪਣੇ ਕਾਰੋਬਾਰ ਅਤੇ ਨਿੱਜੀ ਹਿੱਤਾਂ ਨੂੰ ਵਧਾਉਣ ਦੇ ਕਈ ਮੌਕੇ ਸਨ, ਪਰ ਉਨ੍ਹਾਂ ਨੇ ਆਮ ਲੋਕਾਂ ਦੀ ਸੇਵਾ ਦਾ ਰਾਹ ਚੁਣਿਆ।

ਮੁੱਖ ਮੰਤਰੀ ਨੇ ਸਮੁੱਚੇ ਰੱਖੜਾ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਦਾ ‘ਆਪ ਪੰਜਾਬ ਪਰਿਵਾਰ’ ਵਿੱਚ ਸ਼ਾਮਲ ਹੋਣ ‘ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਕਈ ਵਾਰ ਆਗੂਆਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸੂਬੇ, ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਕੰਮ ਕਰਨਾ ਪੈਂਦਾ ਹੈ।

 

More From Author

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

Leave a Reply

Your email address will not be published. Required fields are marked *