ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੇ ਜੱਦੀ ਪਿੰਡ ਹਵਾਰਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀ ਮਾਤਾ ਨਰਿੰਦਰ ਕੌਰ ਜੀ ਨਾਲ ਮੁਲਾਕਾਤ ਕੀਤੀ। ਨਰਿੰਦਰ ਕੌਰ ਜੀ ਪਿਛਲੇ ਕੁਝ ਸਮੇਂ ਤੋਂ ਬੀਮਾਰ ਹਨ, ਜਿਸ ਕਰਕੇ ਕੰਗ ਨੇ ਖੁਦ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਨ ਲਈ ਇਹ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮਾਤਾ ਜੀ ਦੇ ਕੋਲ ਬੈਠ ਕੇ ਉਨ੍ਹਾਂ ਦੀ ਸਿਹਤ ਸੰਬੰਧੀ ਪੂਰੀ ਜਾਣਕਾਰੀ ਹਾਸਲ ਕੀਤੀ ਅਤੇ ਪਰਿਵਾਰ ਨਾਲ ਭਾਵਨਾਤਮਕ ਤੌਰ ‘ਤੇ ਦੁੱਖ-ਸੁੱਖ ਸਾਂਝਾ ਕੀਤਾ।ਕੰਗ ਨੇ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਮਾਤਾ ਨਰਿੰਦਰ ਕੌਰ ਜੀ ਨੂੰ ਜਲਦੀ ਸਿਹਤਯਾਬੀ ਬਖ਼ਸ਼ੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਿਵਾਰ ਨੂੰ ਇਹ ਭਰੋਸਾ ਦਿੱਤਾ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਹਰ ਸੰਭਵ ਮਦਦ ਕਰਨਗੇ।
Posted in
Punjab
MP ਮਲਵਿੰਦਰ ਸਿੰਘ ਕੰਗ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਾਲ ਕੀਤੀ ਮੁਲਾਕਾਤ, ਸਿਹਤ ਦਾ ਜਾਣਿਆ ਹਾਲ-ਚਾਲ
You May Also Like
More From Author
Breaking# CM ਭਗਵੰਤ ਮਾਨ ਭਲਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ
