ਪੰਜਾਬ ਵਿਧਾਨ ਸਭਾ ਦੇ ਆਗਾਮੀ ਵਿਸ਼ੇਸ਼ ਸੈਸ਼ਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਦੀ ਇੱਕ ਅਹਿਮ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 11 ਅਪ੍ਰੈਲ ਨੂੰ ਦੁਪਹਿਰ 3:00 ਵਜੇ ਮੁੱਖ ਮੰਤਰੀ ਦੀ ਸੈਕਟਰ-2 ਸਥਿਤ ਸਰਕਾਰੀ ਰਿਹਾਇਸ਼ ਵਿਖੇ ਹੋਵੇਗੀ। ਹਾਲਾਂਕਿ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਇਸ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਸਪੱਸ਼ਟ ਨਹੀਂ ਕੀਤਾ ਗਿਆ, ਪਰ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਵਿੱਚ ਕਈ ਭਖਦੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ |

