ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਰ ਸ਼ਾਮ ਮੰਤਰੀ ਮੰਡਲ ਨਾਲ ਮੀਟਿੰਗ ਕੀਤੀ ਹੈ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 1 ਮਈ ਨੂੰ ਮਜ਼ਦੂਰ ਦਿਵਸ ਵਾਲੇ ਦਿਨ ‘ਤੇ ਬੁਲਾਉਣ ਦਾ ਐਲਾਨ ਕੀਤਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸੈਸ਼ਨ ਵਿੱਚ ਜਿੱਥੇ ਭਾਜਪਾ ਵੱਲੋਂ ਆਪ ਬਾਗ਼ੀ ਸੱਤ ਦੇ ਕਰੀਬ ਰਾਜਸਭਾ ਮੈਂਬਰਾਂ ਨੂੰ ਲਾਲਚ ਅਤੇ ਡਰਾ ਧਮਕਾ ਕੇ ਭਾਰਤੀ ਜਨਤਾ ਪਾਰਟੀ ਜੁਆਇਨ ਕਰਵਾਉਣ ‘ਤੇ ਅਤੇ ਲੋਕਤੰਤਰ ਦੀ ਹੱਤਿਆ ਬਾਰੇ ਚਰਚਾ ਹੋਵੇਗੀ।

