Social Media Influencer ਕੰਚਨ ਕੁਮਾਰੀ ਉਰਫ਼ ਭਾਬੀ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਭਗੌੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ – ਬਠਿੰਡਾ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅਧੀਨ OFTEC (Overseas Fugitive Tracking and Extradition Cell) ਦੇ ਸਹਿਯੋਗ ਨਾਲ, ਭਗੌੜੇ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ  ਜੂਨ 2025 ਵਿੱਚ ਬਠਿੰਡਾ ਵਿਖੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਸਨਸਨੀਖੇਜ਼ ਕਤਲ ਦਾ ਮੁੱਖ ਦੋਸ਼ੀ ਹੈ, ਜਿਸਨੂੰ ਮੱਧ ਪੂਰਬ ਤੋਂ ਡਿਪੋਰਟ ਕੀਤਾ ਗਿਆ ਹੈ।

 ਪੜ੍ਹੋ ਇਹ ਵੀ ਪੂਰੀ ਖ਼ਬਰ 👉🏻 http://IPL 2026# ਲਖਨਊ ਦੀ ਲਗਾਤਾਰ ਦੂਜੀ ਜਿੱਤ, ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ

ਮਿਤੀ 11.06.2025 ਨੂੰ ਦੋਸ਼ੀ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਪੀੜਤਾ ਨੂੰ ਅਗਵਾ ਕਰਕੇ ਉਸਦਾ ਕਤਲ ਕਰ ਦਿੱਤਾ ਸੀ ਅਤੇ ਉਸਦੀ ਲਾਸ਼ ਆਦੇਸ਼ ਹਸਪਤਾਲ, ਬਠਿੰਡਾ ਦੇ ਬਾਹਰ ਖੜੀ ਕਾਰ ਵਿੱਚ ਛੱਡ ਦਿੱਤੀ ਸੀ। ਇਸ ਮਾਮਲੇ ਵਿੱਚ ਉਸਦੇ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

ਅਪਰਾਧ ਕਰਨ ਤੋਂ ਬਾਅਦ, ਅੰਮ੍ਰਿਤਪਾਲ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਦੇਸ਼ ਛੱਡ ਕੇ ਭੱਜ ਗਿਆ ਸੀ। ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ, ਮੱਧ ਪੂਰਬ ਵਿੱਚ ਉਸਦੇ ਟਿਕਾਣੇ ਦਾ ਪਤਾ ਲਗਾਇਆ ਗਿਆ ਅਤੇ ਵਾਪਸ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ। ਹੁਣ ਉਸਨੂੰ ਹਿਰਾਸਤ ਵਿੱਚ ਲੈ ਕੇ ਭਾਰਤ ਡਿਪੋਰਟ ਕੀਤਾ ਗਿਆ, ਜਿੱਥੇ 10 ਅਪ੍ਰੈਲ 2026 ਦੀ ਸਵੇਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਦਿੱਲੀ ‘ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

More From Author

CM ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ

🔴 ਵੱਡੀ ਖ਼ਬਰ # ਭ੍ਰਿਸ਼ਟਾਚਾਰ ਮਾਮਲੇ ‘ਚ ਸੁਪਰੀਮ ਕੋਰਟ ਨੇ DIG ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Leave a Reply

Your email address will not be published. Required fields are marked *